ਅੰਮ੍ਰਿਤਸਰ, 18 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਦੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਸਿਵਲ ਲਾਈਨ ਮੰਡਲ ਦੇ ਪ੍ਰਧਾਨ ਡਾ. ਨੂਰੀਨ ਮਹਾਜਨ ਵੱਲੋਂ ਆਪਣੇ ਸਾਥੀਆਂ ਸਮੇਤ ਨਿੱਘਾ ਅਤੇ ਗਰਮਜੋਸ਼ੀ ਭਰਿਆ ਸਵਾਗਤ ਕੀਤਾ ਗਿਆ।
ਇਸ ਮੌਕੇ ਡਾ. ਨੂਰੀਨ ਮਹਾਜਨ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਦੋਵਾਂ ਆਗੂਆਂ ਦਾ ਸਨਮਾਨ ਕੀਤਾ ਅਤੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਲਈ ਉਨ੍ਹਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ।
ਡਾ. ਮਹਾਜਨ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਸਮੀਕਰਨ ਬਣ ਰਹੇ ਹਨ ਅਤੇ ਭਾਰਤੀ ਜਨਤਾ ਪਾਰਟੀ ਸੂਬੇ ਵਿੱਚ ਆਪਣਾ ਜਨ ਆਧਾਰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਮੈਦਾਨ ਵਿੱਚ ਕੰਮ ਕਰ ਰਹੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਨਦੇਹੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਰਕਰਾਂ ਦੀ ਮਿਹਨਤ ਦੇ ਸਦਕਾ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਭਰਪੂਰ ਸਮਰਥਨ ਪ੍ਰਾਪਤ ਕਰੇਗੀ।
ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ, ਜਿਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ ਦਾ ਜ਼ੋਰਦਾਰ ਸਵਾਗਤ ਕੀਤਾ।