ਸਰਬਜੋਤ ਸਿੰਘ ਧੰਜਲ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ,ਨਵੀਂ ਜ਼ਿੰਮੇਵਾਰੀ ਲਈ ਕੀਤਾ ਪਾਰਟੀ ਹਾਈਕਮਾਨ ਦਾ ਧੰਨਵਾਦ

 

ਚੰਡੀਗੜ੍ਹ 19 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸੀਵਰੇਜ ਬੋਰਡ ਦੇ ਡਾਇਰੈਕਟਰ ਸਰਬਜੋਤ ਸਿੰਘ ਧੰਜਲ ਨੇ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣਗੇ।

ਸਰਬਜੋਤ ਸਿੰਘ ਧੰਜਲ ਨੇ ਇਸ ਮੌਕੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਦਿਲੋਂ ਧੰਨਵਾਦ ਕੀਤਾ।

ਧੰਜਲ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ, ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਹਰ ਘਰ ਤੱਕ ਪਹੁੰਚਾ ਕੇ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

Leave a Reply

Your email address will not be published. Required fields are marked *