ਬਿਕਰਮ ਸਿੰਘ ਮਜੀਠੀਆ ਨੂੰ ਅੰਤ੍ਰਿਮ ਜ਼ਮਾਨਤ ਮਿਲਣ ਨਾਲ ਹੱਕ ਤੇ ਸੱਚ ਦੀ ਜਿੱਤ ਹੋਈ ਹੈ – ਐਡਵੋਕੇਟ ਰਕੇਸ਼ ਪ੍ਰੈਸ਼ਰ

ਮਜੀਠਾ, 19 ਜੂਨ (ਸੁਭਾਸ਼ ਚੰਦਰ ਭਗਤ)- ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਲੋਂ ਸਾਬਕਾ ਮੰਤਰੀ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਅੰਤ੍ਰਿਮ ਜ਼ਮਾਨਤ ਮਿਲਣ ਨਾਲ, ਜਿੱਥੇ ਹੱਕ ਅਤੇ ਸੱਚ ਦੀ ਜਿੱਤ ਹੋਈ ਹੈ, ਉਥੇ ਮਾਨ ਸਰਕਾਰ ਦਾ ਸ: ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਭਾਂਡਾ ਵੀ ਚੋਰਾਹੇ ਵਿਚ ਭੱਜ ਗਿਆ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਡਵੋਕੇਟ ਰਕੇਸ਼ ਪ੍ਰੈਸ਼ਰ ਓਐਸਡੀ ਬਿਕਰਮ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ । ਉਨ੍ਹਾਂ ਕਿਹਾ ਕਿ ਇਹ ਸਭ ਅਕਾਲ ਪੁਰਖ ਦੀਆਂ ਬੇਅੰਤ ਬਖ਼ਸ਼ਿਸ਼ਾਂ ਸਦਕਾ ਹੀ ਸੰਭਵ ਹੋਇਆ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੇ ਹਨ, ਪਰ ਕਾਨੂੰਨ ਅਤੇ ਨਿਆਂਪਾਲਿਕਾ ‘ਤੇ ਲੋਕਾਂ ਦਾ ਭਰੋਸਾ ਅੱਜ ਵੀ ਕਾਇਮ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਲੋਕਾਂ ਸਾਹਮਣੇ ਰੱਖ ਦਿੱਤੀ ਹੈ । ਪ੍ਰੈਸਰ ਨੇ ਦੋਸ਼ ਲਗਾਇਆ ਕਿ ਹਲਕਾ ਮਜੀਠਾ ਵਿੱਚ ਕੁਝ ਆਮ ਆਦਮੀ ਪਾਰਟੀ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਹਿ ‘ਤੇ ਮਨਮਾਨੀਆਂ ਅਤੇ ਧੱਕੇਸ਼ਾਹੀ ਵਾਲੀਆਂ ਕਾਰਵਾਈਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾ ਦਾ ਨਸ਼ਾ ਸਦਾ ਨਹੀਂ ਰਹਿੰਦਾ ਅਤੇ ਜਨਤਾ ਹਰ ਗੱਲ ਦਾ ਹਿਸਾਬ ਰੱਖਦੀ ਹੈ।

ਉਨ੍ਹਾਂ ਕਿਹਾ, “ਹਲਕਾ ਮਜੀਠਾ ਦੇ ਲੋਕ ਸਭ ਕੁਝ ਦੇਖ ਰਹੇ ਹਨ। ਜਿਹੜੇ ਲੋਕ ਸੱਤਾ ਦੇ ਦਮ ‘ਤੇ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ। ਸਮਾਂ ਆਉਣ ‘ਤੇ ਲੋਕ ਪਾਈ-ਪਾਈ ਦਾ ਹਿਸਾਬ ਲੈਣਗੇ। ਐਡਵੋਕੇਟ ਰਕੇਸ਼ ਪ੍ਰਸਰ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਦਾ ਮਨੋਬਲ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਇਆ ਹੈ ਅਤੇ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤੀ ਨਾਲ ਪਹੁੰਚਾਉਣਗੇ।

Leave a Reply

Your email address will not be published. Required fields are marked *