ਅੰਮ੍ਰਿਤਸਰ, 20 ਮਈ (ਫੁੱਲਜੀਤ ਸਿੰਘ ਵਰਪਾਲ) ਕਾਂਗਰਸ ਪਾਰਟੀ ਵਿੱਚ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸਰਗਰਮ ਅਤੇ ਵਧੀਆ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਨ ਵੱਲੋਂ ਹਲਕਾ ਅਟਾਰੀ ਦੇ ਸੇਵਾਦਾਰ ਬਲਦੇਵ ਸਿੰਘ ਸੰਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸਸੀ ਡਿਪਾਰਟਮੈਂਟ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਆਪਣੀ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਬਲਦੇਵ ਸਿੰਘ ਸੰਧੂ ਨੇ ਸ੍ਰੀ ਮਲਿਕਾਰਜੁਨ ਖੜਗੇ, ਸ੍ਰੀ ਰਾਹੁਲ ਗਾਂਧੀ, ਸ੍ਰੀ ਰਾਜੇਂਦਰ ਪਾਲ ਗੌਤਮ, ਸ੍ਰੀ ਭੂਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਜੀ ਸਮੇਤ ਸਮੁੱਚੀ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਇਆ ਗਿਆ ਇਹ ਭਰੋਸਾ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਬਲਦੇਵ ਸਿੰਘ ਸੰਧੂ ਨੇ ਵਿਸ਼ਵਾਸ ਦਵਾਇਆ ਕਿ ਉਹ ਜਮੀਨੀ ਪੱਧਰ ‘ਤੇ ਮਿਹਨਤ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਪਾਰਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ।