ਨਵੀਂ ਦਿੱਲੀ, 18 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦਿੱਲੀ ਵਿਖੇ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਡਾ. ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਕਰੋੜਾਂ ਲੋਕਾਂ, ਖਾਸ ਕਰਕੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਦਲਿਤਾਂ, ਪਿਛੜੇ ਵਰਗਾਂ ਅਤੇ ਵਾਂਝੇ ਵਰਗਾਂ ਦੀ ਆਵਾਜ਼ ਬਣ ਕੇ ਲੋਕਤੰਤਰ, ਸੰਵਿਧਾਨ ਅਤੇ ਸਮਾਜਿਕ ਨਿਆਂ ਦੇ ਮੁੱਲਾਂ ਨੂੰ ਮਜ਼ਬੂਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਸੰਘਰਸ਼, ਸਮਰਪਣ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਸਾਰਿਆਂ ਲਈ ਪ੍ਰੇਰਣਾ ਸਰੋਤ ਹੈ। ਉਹ ਲਗਾਤਾਰ ਆਮ ਲੋਕਾਂ ਦੇ ਹੱਕਾਂ ਅਤੇ ਮੁੱਦਿਆਂ ਲਈ ਆਵਾਜ਼ ਉਠਾ ਰਹੇ ਹਨ।
ਡਾ. ਵੇਰਕਾ ਨੇ ਰਾਹੁਲ ਗਾਂਧੀ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਉਜਲੇ ਭਵਿੱਖ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਦੇਸ਼ ਵਾਸੀਆਂ ਦੀ ਸੇਵਾ ਕਰਦੇ ਹੋਏ ਭਾਰਤ ਨੂੰ ਤਰੱਕੀ, ਬਰਾਬਰੀ ਅਤੇ ਭਾਈਚਾਰੇ ਦੇ ਰਾਹ ’ਤੇ ਅੱਗੇ ਲੈ ਕੇ ਜਾਂਦੇ ਰਹਿਣ।